|
ਜਸ
ਗਾਉਣਾ, ਉਸਤਤ, ਵਡਿਆਈਆਂ, ਸਿਫਤ ਸਾਲਾਹ, ਕੀਰਤੀ ਕਰਨੀ ਉਸ ਦੀ ਪ੍ਰਾਪਤੀ ਦਾ ਇਕੋ ਇਕ ਰਸਤਾ ਹੈ
ਬਿਲਾਵਲੁ ਮਹਲਾ 3 ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ
ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥1॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ
ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥1॥ ਰਹਾਉ ॥ ਚਹੁ ਜੁਗਾ ਕਾ
ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ
ਮਹਿ ਕੀਰਤਿ ਹਰਿ ਨਾਮਾ ॥2॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥
ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥3॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ
ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥
ਭਾਵ ਪਿਛਲੇ ਜੁਗਾਂ 'ਚ ਜਤੀ ਸਤੀ ਹੋਣਾ ਜਾਂ
ਤੀਰਥਾਂ ਤੇ ਜਾਣਾਂ ਧਰਮ ਹੋ ਸਕਦਾ ਹੋਵੇਗਾ ਪਰ ਕਲਜੁਗ ਵਿਚ ਉਸ ਦੀ ਸਿਫਤ ਸਲਾਹ ਕਰਨਾਂ ਭਾਵ
ਨਾਮ ਹੀ ਧਰਮ ਹੈ। ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ
ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥2॥
ਹੇਠਾਂ ਗੁਰਬਾਣੀ ਦੀਆਂ ਤੁਕਾਂ ਦਿਤੀਆਂ ਗਈਆਂ ਹਨ ਇਹ ਸਾਬਤ ਕਰਨ ਲਈ ਕਿ ਜਸ ਗਾਉਣਾ ਭਾਵ
ਗੁਰਬਾਣੀ ਪਾਠ ਅਤਿਅੰਤ ਜਰੂਰੀ ਹੈ।
ਹਰ ਤੁੱਕ ਦੇ ਮਗਰ ਗੁਰੂ ਗ੍ਰੰਥ ਸਾਹਿਬ ਦਾ ਪੰਨਾ ਨੰਬਰ ਦਿਤਾ ਗਿਆ ਹੈ।ਜੋਗੀਆਂ ਕੋਲ ਇਨ੍ਹਾਂ
ਪੰਗਤੀਆਂ ਦਾ ਕੋਈ ਜੁਆਬ ਨਹੀ।
* ਗੁਰਮਤੀ ਸਚੁ ਸਲਾਹਣਾ ਜਿਸ ਦਾ ਅੰਤੁ ਨ ਪਾਰਾਵਾਰੁ ॥ ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ
ਬੀਚਾਰੁ ॥ ਗੁਰ ਸਬਦੀ ਸਾਲਾਹੀਐ ਹਉਮੈ ਵਿਚਹੁ ਖੋਇ ॥-37
* ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ -642
* ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ
॥-2
* ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥-5
* ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥-16
* ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ ॥ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ ॥
-27
* ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥ -28
* ਮਨ ਮੇਰੇ ਕਰਤੇ ਨੋ ਸਾਲਾਹਿ ॥ -43
* ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ॥-49
* ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥ ਹਰਿ ਹਰਿ ਨਾਮ ਕਥਾ ਨਿਤ ਸੁਣੀਐ ॥ ਮਿਲਿ ਸਤਸੰਗਤਿ ਹਰਿ
ਗੁਣ ਗਾਏ ਜਗੁ ਭਉਜਲੁ ਦੁਤਰੁ ਤਰੀਐ ਜੀਉ ॥1॥ -95
* ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦਰਿ ਸਚੈ ਸੋਭਾ ਪਾਵਣਿਆ ॥-127
* ਅਨਦਿਨੁ ਗੁਣ ਗਾਵਾ ਪ੍ਰਭ ਤੇਰੇ ॥ ਤੁਧੁ ਸਾਲਾਹੀ ਪ੍ਰੀਤਮ ਮੇਰੇ ॥-130
* ਕੈਹਾ ਕੰਚਨੁ ਤੁਟੈ ਸਾਰੁ ॥ ਅਗਨੀ ਗੰਢੁ ਪਾਏ ਲੋਹਾਰੁ ॥ ਗੋਰੀ ਸੇਤੀ ਤੁਟੈ ਭਤਾਰੁ ॥ ਪੁਤੀਂ
ਗੰਢੁ ਪਵੈ ਸੰਸਾਰਿ ॥ ..... ਸਿਫਤੀ ਗੰਢੁ ਪਵੈ ਦਰਬਾਰਿ ॥-143
* ਬਾਰ ਬਾਰ ਹਰਿ ਕੇ ਗੁਨ ਗਾਵਉ ॥ -344
* ਗੁਣ ਗਾਵਾ ਗੁਣ ਬੋਲੀ ਬਾਣੀ ॥ -367
* ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੂਆ ਹਰਿ ਰੰਗਿ ਭੇਨ ॥-367
* ਬਕੈ ਨ ਬੋਲੈ ਹਰਿ ਗੁਣ ਗਾਵੈ ॥-411
* ਗੁਰ ਪਰਸਾਦੀ ਕਰਮ ਕਮਾਉ ॥ ਨਾਮੇ ਰਾਤਾ ਹਰਿ ਗੁਣ ਗਾਉ ॥-415
* ਸਚਾ ਸਬਦੁ ਸਚੀ ਹੈ ਬਾਣੀ ॥ਗੁਰਮੁਖਿ ਜੁਗਿ ਜੁਗਿ ਆਖਿ ਵਖਾਣੀ ॥..ਅੰਮ੍ਰਿਤੁ ਮੀਠਾ ਸਬਦੁ
ਵੀਚਾਰਿ ॥ਅਨਦਿਨੁ ਭੋਗੇ ਹਉਮੈ ਮਾਰਿ॥-424
* ਨਾਮੁ ਸੁਣੀਐ ਨਾਮੁ ਮੰਨੀਐ ਨਾਮੇ ਵਡਿਆਈ ॥ਨਾਮੁ ਸਲਾਹੇ ਸਦਾ ਸਦਾ ਨਾਮੇ ਮਹਲੁ ਪਾਈ ॥-426
* ਸਚੀ ਤੇਰੀ ਸਿਫਤਿ ਸਚੀ ਸਾਲਾਹ ॥ -463
* .... ਵਡਿਆਈ ਵਡਾ ਪਾਇਆ ॥-467
* ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥-468
* ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥-494
* ...... ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ ਪਾਰਿ ਪਰਾਈ ॥-499
* ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥-515
* ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥-515
* ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ -515
* ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥-538
* ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥-538
* ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ -538
* ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ -545
* ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥-545
* ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥ ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ
॥-564
* ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥-565
* ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥-567
* ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥-588
* ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥ ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ
ਵਰਤਾਵਣਹਾਰਾ ॥-593
* ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ
ਰਿਦੈ ਵਸਾਈ ॥-596
* ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥ -602
* ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥ ਗੁਰ ਪੂਰੇ ਕੀ ਬਾਣੀ ਜਪਿ ਅਨਦੁ ਕਰਹੁ ਨਿਤ
ਪ੍ਰਾਣੀ ॥1-616
* ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ -646
* ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ -650
* ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦ ਬਲਿਹਾਰੈ ਜਾਉ ॥-669
* ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ....-669
* ਮਨ ਮਿਲਿ ਸੰਤ ਜਨਾ ਜਸੁ ਗਾਇਓ ॥ -719
* ਗੋਬਿੰਦਾ ਗੁਣ ਗਾਉ ਦਇਆਲਾ ॥ -744
* ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥-747
* ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥-749
* ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥-749
* ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥ -769
* ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥-770
* ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ
ਘਨੇਰੇ ਰਾਮ ॥-775
* ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥-778
* ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ -781
* ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ਗੁਣ ਗਾਇ ਗੋਬਿੰਦ ਅਨਦ ਉਪਜੇ
ਸਾਧਸੰਗਤਿ ਸੰਗਿ ਬਨੀ ॥-784
* ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥-805
* ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ॥-813
* ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ
ਗੁਣ ਗਾਇ ॥-849
* ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ ॥-853
* ਆਠ ਪਹਰ ਹਰਿ ਕੇ ਗੁਣ ਗਾਉ ॥-866
* ਆਠ ਪਹਰ ਗਾਈਐ ਗੋਬਿੰਦੁ ॥ ... ਹਰਿ ਗੁਣ ਰਮਤ ਭਏ ਆਨੰਦ ॥-866
* ਹਰਿ ਗੁਣ ਗਾਵਤ ਤਰੀਐ ਸੰਸਾਰੁ ॥-867
* ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ
ਸੇਵ ਕਰੇ ॥-877
* ਤੁਧਨੋ ਨਿਵਣੁ ਮੰਨਣੁ ਤੇਰਾ ਨਾਉ ॥ ਸਾਚੁ ਭੇਟ ਬੈਸਣ ਕਉ ਥਾਉ ॥ ਸਤੁ ਸੰਤੋਖੁ ਹੋਵੈ ਅਰਦਾਸਿ
॥ ਤਾ ਸੁਣਿ ਸਦਿ ਬਹਾਲੇ ਪਾਸਿ ॥ -878
* ਸਾਚੀ ਕੀਰਤਿ ਸਚੁ ਸੁਖੁ ਹੋਈ ॥-880
* ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥ -883
* ਰਾਮ ਨਾਮ ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥ -889
* ਹਰਿ ਹਰਿ ਭਗਤਿ ਰਾਮ ਗੁਣ ਗਾਏ ॥ ਬਾਜੇ ਅਨਹਦ ਬਾਜਾ ॥ -892
* ਆਠ ਪਹਰ ਹਰਿ ਕੇ ਗੁਣ ਗਾਉ ॥-866
* ... ਦਿਨੁ ਰੈਨਿ ਸਦਾ ਗੁਨ ਗਾਉ ॥ -895
* ਕਾਰਜੁ ਤੇਰਾ ਹੋਵੈ ਪੂਰਾ ਹਰਿ ਹਰਿ ਹਰਿ ਗੁਣ ਗਾਇ ਮਨ ਮੇਰੇ ॥-896
* ਗੋਪਾਲ ਕੋ ਜਸੁ ਗਾਉ ਪ੍ਰਾਣੀ ॥ -897
* ਹਰਿ ਕੇ ਗੁਣ ਨਿਤ ਰਸਨਾ ਗਾਇਆ ॥-897
* ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥-897
* ਗਾਵਹੁ ਰਾਮ ਕੇ ਗੁਣ ਗੀਤ ॥ -901
* ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥-941
* ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥(ਸਿਧ ਗੋਸਟਿ)-942
* ਗੁਰਮੁਖਿ ਬਾਣੀ ਅਘੜੁ ਘੜਾਵੈ ॥ ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥-941
* ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ ॥ ਸਚੀ ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ ॥-954
* ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥ -967
* ਧਣਖੁ ਚੜਾਇਓ ਸਤ ਦਾ ਜਸ ਹੰਦਾ ਬਾਣੁ ॥-968
* ਹਰਿ ਕੀਰਤਿ ਕਲਜੁਗ ਵਿਚਿ ਊਤਮ ਮਤਿ ਗੁਰਮਤਿ ਕਥਾ ਭਜੰਤੀ ॥-977
* ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥-992
* ਜਿਸ ਨੋ ਸਾਚਾ ਸਿਫਤੀ ਲਾਏ ॥ ਗੁਰਮੁਖਿ ਵਿਰਲੇ ਕਿਸੈ ਬੁਝਾਏ ॥-993
* ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਸੋ ਹਰਿ ਕੇ ਗੁਣ ਗਾਵੈ ਜੀਉ ॥-997
* ਹਰਿ ਗੁਣ ਗਾਵਹ ਨੀਤਾ ਨੀਤ ॥-1001
* ਸਚੁ ਤੀਰਥਿ ਨਾਵਹੁ ਹਰਿ ਗੁਣ ਗਾਵਹੁ ॥ , 1030
* ਦਰਸਨੁ ਪਾਵਾ ਜੇ ਤੁਧੁ ਭਾਵਾ ॥ ਭਾਇ ਭਗਤਿ ਸਾਚੇ ਗੁਣ ਗਾਵਾ ॥-1034
* ਸਤਿਗੁਰੁ ਸੇਵੀ ਸਬਦਿ ਸਾਲਾਹੀ ॥ ਸਚੈ ਸਬਦਿ ਸਦਾ ਮਤਿ ਊਤਮ ਅੰਤਰਿ ਕਮਲੁ ਪ੍ਰਗਾਸੀ ਹੇ
॥-1048
* ਸਚੈ ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥ ਸਚੋ ਸਚਾ ਸਚੁ ਸਾਲਾਹੀ ॥ -1048
* ਸਾਚੀ ਬਾਣੀ ਸਦਾ ਗੁਣ ਗਾਵੈ ਇਸੁ ਜਨਮੈ ਕਾ ਲਾਹਾ ਹੇ ॥-1053
* ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥-1053
* ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥-1054
* ਸਦਾ ਸਦਾ ਤੇਰੇ ਗੁਣ ਗਾਵਾ॥-1054
* ਅਨਦਿਨੁ ਗੁਣ ਗਾਵੈ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥-1055
* ਸਤਿਗੁਰੁ ਪੂਰਾ ਸਾਚੁ ਦ੍ਰਿੜਾਏ ॥ ਸਚੈ ਸਬਦਿ ਸਦਾ ਗੁਣ ਗਾਏ ॥-1055
* ਦਰਿ ਕੀਰਤਨੁ ਕਰਹਿ ਗੁਰ ਸਬਦਿ ਸੁਹਾਏ ॥ਸਾਚੀ ਬਾਣੀ ਅਨਦਿਨੁ ਗਾਵਹਿ ਨਿਰਧਨ ਕਾ ਨਾਮੁ ਵੇਸਾਹਾ
ਹੇ-1056
* ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ ॥-1056
* ਹਰਿ ਕੇ ਗੁਣ ਗਾਵਾ ਜੇ ਹਰਿ ਪ੍ਰਭ ਭਾਵਾ॥-1056
* ਗੁਣ ਗਾਵਹਿ ਅਨਹਦ ਧੁਨਿ ਬਾਣੀ ਤਹ ਨਾਨਕ ਦਾਸੁ ਚਿਤਾਰਣਾ ॥-1077
* ਅਵਲਿ ਸਿਫਤਿ ਦੂਜੀ ਸਾਬੂਰੀ ॥ ਤੀਜੈ ਹਲੇਮੀ ਚਉਥੈ ਖੈਰੀ ॥ -1084
* ਕਲਿ ਮਹਿ ਰਾਮ ਨਾਮਿ ਵਡਿਆਈ ॥ -1131
* ਪੂਰਬਿ ਕਰਮ ਲਿਖੇ ਗੁਣ ਗਾਉ ॥-1138
* ਗੁਰਿ ਉਪਦੇਸੁ ਕਹਿਓ ਇਹੁ ਸਾਰੁ ॥ ਹਰਿ ਕੀਰਤਿ ਮਨ ਨਾਮੁ ਅਧਾਰੁ ॥-1142
* ਦਇਆ ਕਰਹੁ ਠਾਕੁਰ ਪ੍ਰਭ ਮੇਰੇ ॥ ਗੁਣ ਗਾਵੈ ਨਾਨਕੁ ਨਿਤ ਤੇਰੇ ॥-1144
* ਸੁਖ ਪਾਵਹਿ ਤਿਸ ਕੇ ਗੁਣ ਗਾਉ ॥-1144
* ਸਦਾ ਸਦਾ ਤਾ ਕੇ ਗੁਣ ਗਾਉ ॥-1148
* ਆਠ ਪਹਰ ਕੀਰਤਨੁ ਗੁਣ ਗਾਉ ॥-1149
* ਕਹੁ ਨਾਨਕ ਕੀਰਤਿ ਹਰਿ ਸਾਚੀ॥-1157
* ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥-1169
* ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥-1171
* ਨਾਨਕ ਨਾਮਿ ਵਡਾਈ ਪਾਇ ॥ -1173
* ਸਾਚੀ ਬਾਣੀ ਨਾਮ ਪਿਆਰਿ ॥..... ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥ -1173
* ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥ -1175
* ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ ॥-1178
* ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ -1180
* ਸਭਿ ਫਲ ਪਾਏ ਨਿਹਚਲ ਗੁਣ ਗਾਉ ॥ -1184
* ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥ -1185
* ਜਿਤੁ ਗ੍ਰਿਹਿ ਗੁਨ ਗਾਵਤੇ ਹਰਿ ਕੇ ਗੁਨ ਗਾਵਤੇ ਰਾਮ ਗੁਨ ਗਾਵਤੇ ਤਿਤੁ ਗ੍ਰਿਹਿ ਵਾਜੇ ਪੰਚ
ਸਬਦ ਵਡ ਭਾਗ ਮਥੋਰਾ ॥-1201
* ਜਿਹਵੇ ਅੰਮ੍ਰਿਤ ਗੁਣ ਹਰਿ ਗਾਉ ॥ ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ
॥-1219
* ਰਸਨਾ ਰਾਮ ਕੋ ਜਸੁ ਗਾਉ ॥ -1220
* ਆਠ ਪਹਰ ਪ੍ਰਭ ਕੇ ਗੁਣ ਗਾਵਹ ਪੂਰਨ ਸਬਦਿ ਬੀਚਾਰਿ ॥ -1226
* ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥ ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ
ਨਾਹਿ ॥-1238
* ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ॥-1239
* ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ ॥ -1240
* ਨਾਨਕ ਨਾਮੁ ਤਿਨੀ ਸਾਲਾਹਿਆ ਜਿਨ ਗੁਰੂ ਮਿਲਾਇਆ ॥-1241
* ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥-1259
* ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤਿ ਸਮੇਇ ॥-1259
* ਸਾਚੀ ਗਤਿ ਸਾਚੈ ਚਿਤੁ ਲਾਏ ॥ ਗੁਰ ਕੀ ਬਾਣੀ ਸਬਦਿ ਸੁਣਾਏ ॥-1277
* ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥ ਮਤਿ ਗੁਰਮਤਿ ਕੀਰਤਿ ਪਾਈਐ ਹਰਿ
ਨਾਮਾ ਹਰਿ ਉਰਿ ਹਾਰੁ ॥-1314
* ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥-1414 *
* ਸੋ ਕਿਤੇ ਕਿਤੇ ਬਾਣੀ ਵਿਚ ਜੀਵਾ
ਨੂੰ ਉਪਦੇਸ ਹੈ ਜਿਸ ਰਾਂਹੀ ਜੀਵਨ ਫਲਸਫੇ ਦੀ ਸਮਝ ਆਉਦੀ ਹੈ
ਤੇ ਸਾਰੀ ਬਾਣੀ ਪ੍ਰਭੂ ਦਾ ਜਸ ਹੀ ਹੈ। ਨਾਲੇ ਜਗਾ ਜਗਾ ਉਪਦੇਸ ਹੈ ਕਿ ਉਹਦੇ ਗੁਣ ਗਾਏ ਜਾਣ।
ਜੇ ਅਜੇ ਵੀ ਸੰਤੁਸ਼ਟੀ ਨਹੀ ਹੋਈ ਤਾਂ ਜਗਿਆਸੂ ਹੇਠ ਲਿਖੇ ਪੰਨਿਆਂ ਤੇ ਦਿਤਾ ਗੁਰ ਉਪਦੇਸ ਦੇਖ
ਸਕਦੇ ਹਨ। 127, 150, 157, 308, 313, 386, 412, 446, -489, 538, 583, 599, 649,
669, 669, 628, 635, 635, 645, 670, 674, 709, 762, 817, 849, 903, 911, 927,
940, 944, 948, 964, 986, 1013, 1048, 1052, 1099, 1135, 1153, 1154, 1172,
1177, 1242, 1286, 1291, 1402
|